22 ਵਾਰਾ ਭਾਗ 10

ਵਾਰ ਮੂਸੇ ਕੀ
ਪ੍ਰਚਲਿਤ ਰਵਾਇਤ ਅਨੁਸਾਰ ਮੂਸਾ ਬੜਾ ਸੂਰਬੀਰ ਅਤੇ ਅਣਖ ਵਾਲਾ ਜਾਗੀਰਦਾਰ ਸੀ। ਉਸ ਦੀ ਮੰਗੇਤਰ ਦਾ ਕਿਸੇ ਹੋਰ ਰਜਵਾੜੇ ਨਾਲ ਵਿਆਹ ਹੋ ਗਿਆ। ਮੂਸੇ ਤੋਂ ਇਹ ਸਭ ਕੁਝ ਸਹਿਆ ਨਾ ਗਿਆ। ਉਸ ਨੇ ਉਸ ਜਾਗੀਰਦਾਰ ਉੱਤੇ ਹਮਲਾ ਕਰ ਦਿੱਤਾ ਅਤੇ ਆਪਣੀ ਮੰਗੇਤਰ ਸਮੇਤ ਉਸ ਨੂੰ ਪਕੜ ਕੇ ਲੈ ਆਇਆ। ਜਦੋਂ ਮੰਗੇਤਰ ਨੂੰ ਉਸ ਨੇ ਸੰਬੋਧਨ ਕੀਤਾ ਕਿ ਤੇਰੇ ਮਨ ਦੀ ਇੱਛਾ ਕੀ ਹੈ? ਤੂੰ ਕਿਸ ਨਾਲ ਰਹਿਣਾ ਚਾਹੁੰਦੀ ਹੈਂ? ਤਾਂ ਉਸ ਨੇ ਉੱਤਰ ਦਿੱਤਾ ਕਿ ਜਿਸ ਨਾਲ ਮੇਰਾ ਵਿਆਹ ਹੋ ਚੁਕਿਆ ਹੈ ਮੈਂ ਉਸੇ ਦੀ ਪਤਨੀ ਵਜੋਂ ਰਹਾਂਗੀ। ਉਸ ਇਸਤਰੀ ਦੀ ਇੱਛਾ ਜਾਣ ਕੇ ਮੂਸਾ ਬੜਾ ਖੁਸ਼ ਹੋਇਆ ਅਤੇ ਦੋਹਾਂ ਨੂੰ ਬੜੇ ਮਾਣ-ਸਤਿਕਾਰ ਨਾਲ ਵਿਦਾ ਕੀਤਾ। ਮੂਸੇ ਦੀ ਉਦਾਰਤਾ ਅਤੇ ਬਹਾਦਰੀ ’ਤੇ ਕਿਸੇ ਢਾਡੀ ਨੇ ਦਿਲ ਨੂੰ ਕੀਲ ਲੈਣ ਵਾਲੀ ਵਾਰ ਲਿਖੀ ਜੋ ਬਹੁਤ ਹਰਮਨ ਪਿਆਰੀ ਹੋਈ। ਇਸ ਵਾਰ ਦੀ ਵੰਨਗੀ ਇਸ ਪ੍ਰਕਾਰ ਹੈ:
ਤ੍ਰੈ ਸੈ ਸਠ ਮਰਾਤਬਾ, ਇਕਿ ਘੁਰਿਐ ਡੱਗੇ।
ਚੜ੍ਹਿਆ ਮੂਸਾ ਪਾਤਸਾਹ, ਸਭ ਸੁਣਿਆ ਜੱਗੇ।
ਦੰਦ ਚਿੱਟੇ ਬਡ ਹਾਥੀਆਂ ਕਹੁ ਕਿਤ ਵਰੱਗੇ ।
ਰੁੱਤ ਪਛਾਤੀ ਬਗੁਲਿਆਂ, ਘਟ ਕਾਲੀ ਬੱਗੇ।
ਏਹੀ ਕੀਤੀ ਮੂਸਿਆ ਕਿਨ ਕਰੀ ਨ ਅੱਗੇ।
ਇਸ ਵਾਰ ਦੀ ਧੁਨੀ ’ਤੇ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਸ੍ਰੀ ਗੁਰੂ ਰਾਮਦਾਸ ਜੀ ਦੁਆਰਾ ਰਚਿਤ ‘ਕਾਨੜੇ ਕੀ ਵਾਰ’ ਨੂੰ ਗਾਉਣ ਦਾ ਸੰਕੇਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚ ਕੀਤਾ ਹੈ ।
(ਚਲਦਾ )


Share On Whatsapp

Leave a Reply




top