ਪ੍ਰਕਾਸ਼ ਦਿਹਾੜਾ – ਛੇਵੇਂ ਪਾਤਸ਼ਾਹ ਧੰਨ ਗੁਰੂ ਹਰਿਗੋਬਿੰਦ ਸਾਹਿਬ

ਧੰਨ ਗੁਰੂ ਅਰਜਨ ਦੇਵ ਮਹਾਰਾਜ ਜੀ ਦੇ ਆਨੰਦ ਕਾਰਜ ਨੂੰ ਕਾਫ਼ੀ ਸਮਾਂ ਬਤੀਤ ਗਿਆ ਪਰ ਘਰ ਦੇ ਵਿੱਚ ਕੋਈ ਔਲਾਦ ਨਹੀਂ ਸੀ ਪ੍ਰਿਥੀ ਚੰਦ ਦੀ ਘਰਵਾਲੀ ਬੀਬੀ ਕਰਮੋ ਨੇ ਇਕ ਦਿਨ ਮਿਹਣਾ ਮਾਰਿਆ ਇਹ ਤੇ ਔਂਤਰੇ ਨੇ ਇਨ੍ਹਾਂ ਦੇ ਕਿਹੜਾ ਕੋਈ ਔਲਾਦ ਹੈ ਅਖੀਰ ਨੂੰ ਸਭ ਕੁਝ ਸਾਡੇ ਕੋਲ ਹੀ ਆਉਣਾ ਇਸ ਗੱਲ ਦਾ ਜਦੋਂ ਮਾਤਾ ਗੰਗਾ ਜੀ ਨੂੰ ਪਤਾ ਲੱਗਾ ਬੜੇ ਉਦਾਸ ਹੋਏ ਗੁਰੂਦੇਵ-ਪਤੀ ਜੀ ਕੋਲ ਬੇਨਤੀ ਕੀਤੀ ਤੁਸੀਂ ਸਾਰਿਆਂ ਦੀਆਂ ਝੋਲੀਆਂ ਭਰਦੇ ਹੋ ਦਾਸੀ ਤੇ ਵੀ ਕਿਰਪਾ ਕਰੋ ਹੁਣ ਤਾਂ ਸ਼ਰੀਕ ਵੀ ਮਿਹਣੇ ਮਾਰਨ ਲੱਗ ਪਏ ਨੇ ਨਾਲ ਸਾਰੀ ਗੱਲ ਦੱਸੀ ਸਤਿਗੁਰਾਂ ਨੇ ਕਿਹਾ ਬਾਬਾ ਬੁੱਢਾ ਜੀ ਨੇ ਗੁਰੂ ਨਾਨਕ ਸਾਹਿਬ ਦੇ ਦੀਦਾਰ ਕੀਤੇ ਨੇ ਸਿੱਖੀ ਕਮਾਈ ਹੈ ਤੁਸੀਂ ਉਨ੍ਹਾਂ ਦੇ ਕੋਲ ਬੇਨਤੀ ਕਰੋ ਤੁਹਾਡੀ ਜ਼ਰੂਰ ਇੱਛਾ ਪੂਰੀ ਹੋਵੇਗੀ
ਅਗਲੇ ਦਿਨ ਮਾਤਾ ਜੀ ਤਿਆਰੀ ਕਰਕੇ ਰੱਥ ਤੇ ਚੜ੍ਹ ਕੇ ਚੱਲ ਪਏ ਬਾਬਾ ਬੁੱਢਾ ਸਾਹਿਬ ਬੀੜ ਦੇ ਇਲਾਕੇ ਚ ਰਹਿ ਖੇਤੀਬਾੜੀ ਤੇ ਮਾਲ ਡੰਗਰ ਦੀ ਸੇਵਾ ਕਰਦੇ ਸੀ ਦੂਰੋਂ ਧੂੜ ਉੱਡਦੀ ਦੇਖ ਬਾਬਾ ਬੁੱਢਾ ਜੀ ਨੇ ਕਿਹਾ ਏ ਧੂੜਾਂ ਕਾਹਦੀਆਂ ਉੱਠਦੀਆਂ ਨੇ ਨੇਡ਼ਿਓਂ ਇਕ ਸਿੱਖ ਨੇ ਦਸਿਅਾ ਬਾਬਾ ਜੀ ਏ ਗੁਰੂ ਕੇ ਮਹਿਲ ਅਉਣ ਡਏ ਅਾ ਸੁਣ ਕੇ ਬਾਬਾ ਜੀ ਨੇ ਸੁਭਾਵਕ ਬਚਨ ਕਹੇ ਗੁਰੂ ਕਿਆਂ ਨੂੰ ਕਿਧਰੋਂ ਭਾਜੜਾਂ ਪੈ ਗਈਆਂ … ਮਾਤਾ ਗੰਗਾ ਜੀ ਜਦੋਂ ਪਹੁੰਚੇ ਉਨ੍ਹਾਂ ਨੂੰ ਇਸ ਗੱਲ ਦਾ ਪਤਾ ਲੱਗਾ ਤਾਂ ਬੜੇ ਉਦਾਸ ਹੋਏ ਫਿਰ ਵੀ ਬੇਨਤੀ ਕੀਤੀ ਤਾਂ ਬਾਬਾ ਬੁੱਢਾ ਜੀ ਨੇ ਕਿਹਾ ਸਾਰੇ ਖ਼ਜ਼ਾਨਿਆਂ ਦੇ ਮਾਲਕ ਗੁਰੂ ਅਰਜਨ ਦੇਵ ਜੀ ਨੇ ਮੈਂ ਤੇ ਨੌਕਰ ਹਾਂ
ਮਾਤਾ ਜੀ ਨੇ ਦਰਸ਼ਨ ਕੀਤੇ ਤੇ ਉਦਾਸ ਚਲੇ ਗਏ ਜਾ ਕੇ ਸਾਰੀ ਗੱਲ ਸਤਿਗੁਰਾਂ ਨੂੰ ਦੱਸੀ ਮਹਾਰਾਜੇ ਨੇ ਕਿਹਾ ਤੁਹਾਡੇ ਜਾਣ ਦਾ ਢੰਗ ਸਹੀ ਨਹੀਂ ਸੀ ਜਦੋਂ ਵੱਡਿਆਂ ਦੇ ਕੋਲ ਜਾਈਏ ਤੇ ੲੇਦਾਂ ਨਹੀਂ ਜਾਈਦਾ ਨੀਵੇਂ ਹੋ ਕੇ ਜਾਈਦਾ ਫਿਰ ਆਪ ਸਤਿਗੁਰਾਂ ਨੇ ਤਰੀਕਾ ਦੱਸਿਆ ਕਿ ਕੱਲ੍ਹ ਅੰਮ੍ਰਿਤ ਵੇਲੇ ਉੱਠਣਾ ਕੇਸੀ ਇਸ਼ਨਾਨ ਕਰਕੇ ਆਪ ਦਹੀਂ ਰਿੜਕ ਕੇ ਲੱਸੀ ਤਿਆਰ ਕਰਨੀ ਹਥੀਂ ਮਿੱਸੇ ਪ੍ਰਸ਼ਾਦੇ ਨਾਲ ਗੰਢਾ ਲੈ ਪੈਦਲ ਚੱਲ ਕੇ ਜਾਓ ਮਾਤਾ ਜੀ ਨੇ ਇਸੇ ਤਰ੍ਹਾਂ ਸਾਰੀ ਤਿਆਰੀ ਕੀਤੀ ਆਪ ਸਿਰ ਤੇ ਪ੍ਰਸ਼ਾਦਿਆਂ ਦਾ ਟੋਕਰਾ ਚੁੱਕ ਕੇ ਲੱਸੀ ਲੈ ਕੇ ਚੱਲੇ ਨਾਲ ਇੱਕ ਦਾਸੀ ਲੈ ਲਈ ਪਹੁੰਚਦਿਆਂ ਨੂੰ ਦਿਨ ਵਾਹਵਾ ਚੜ੍ਹ ਗਿਆ ਸੀ ਬਾਬਾ ਬੁੱਢਾ ਜੀ ਨੇ ਮਾਤਾ ਜੀ ਨੂੰ ਦੂਰੋਂ ਆਉਂਦਿਆਂ ਦੇਖ ਕੇ ਅੱਗੇ ਹੋ ਕੇ ਪਰਸ਼ਾਦਿਆਂ ਵਾਲਾ ਟੋਕਰਾ ਉਤਾਰਿਅਾ ਤੇ ਨਾਲ ਬਚਨ ਕਹੇ ਜਦੋਂ ਪੁੱਤ ਨੂੰ ਭੁੱਖ ਲੱਗਦੀ ਏ ਮਾਂ ਨੂੰ ਹੀ ਪਤਾ ਚਲਦਾ ਹੈ ਬਾਬਾ ਜੀ ਨੂੰ ਪ੍ਰਸ਼ਾਦਾ ਛਕਾਇਆ ਬੜੇ ਖ਼ੁਸ਼ ਪਰਸ਼ਾਦਾ ਛਕਦਿਆਂ ਬਾਬਾ ਬੁੱਢਾ ਜੀ ਨੇ ਜਦੋਂ ਗੰਢੇ ਤੇ ਮੁੱਕੇ ਮਾਰੀ ਤਾਂ ਨਾਲ ਬਚਨ ਕੀਤਾ ਤੁਹਾਡੇ ਘਰ ਇਸ ਤਰ੍ਹਾਂ ਦਾ ਸੂਰਬੀਰ ਯੋਧਾ ਪੈਦਾ ਹੋਵੇਗਾ ਜੋ ਗੰਢੇ ਵਾਂਗੂੰ ਵੈਰੀਆਂ ਦੇ ਸਿਰ ਭੰਨੇਗਾ ਏ ਵੀ ਜਿਕਰ ਹੈ ਕੇ ਅਕਾਸ਼ ਚ ਬਦਲ ਹੋਏ ਸੀ ਤੇ ਬੜੇ ਜੋਰ ਦੀ ਬਿਜਲੀ ਕੜਕੀ ਸੀ
ਤੁਮਰੇ ਗ੍ਰਹਿ ਪ੍ਰਗਟੇ ਗਾ ਯੋਧਾ ।
ਜਾਕਾ ਬਲ ਗੁਨ ਕਿੰਨਹੁ ਨ ਸੋਧਾ। (ਗੁਰ ਬਿਲਾਸ ਪਾਤਸ਼ਾਹੀ ੬)
ਇਸ ਤਰ੍ਹਾਂ ਨਾਲ ਬਾਬਾ ਜੀ ਪ੍ਰਸ਼ਾਦਾ ਛਕੀ ਜਾਂਦੇ ਨੇ ਨਾਲ ਨਾਲ ਅਸੀਸਾਂ ਦੇਈ ਜਾਂਦੇ ਨੇ ਬਾਬਾ ਬੁੱਢਾ ਸਾਹਿਬ ਜੀ ਦੀ ਅਸੀਸ ਲੈ ਕੇ ਮਾਤਾ ਗੰਗਾ ਜੀ ਘਰ ਆਏ ਸਤਿਗੁਰਾਂ ਨੂੰ ਦੱਸਿਆ ਬੜੇ ਖ਼ੁਸ਼ ਸਮੇਂ ਨਾਲ ਛੇਵੇਂ ਸਤਿਗੁਰੂ ਧੰਨ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਹਾੜ੍ਹ ਵਦੀ 1 ਸੰਨ 1595 ਈ: ਨੂੰ ਮਾਤਾ ਗੰਗਾ ਜੀ ਦੀ ਪਾਵਨ ਕੁਖੋ ਧੰਨ ਗੁਰੂ ਅਰਜਨ ਦੇ ਮਹਾਰਾਜੇ ਦੇ ਘਰ ਪਿੰਡ ਵਡਾਲੀ (ਜ਼ਿਲ੍ਹਾ ਅੰਮ੍ਰਿਤਸਰ) ਹੋਇਆ ਸਾਹਿਬਜ਼ਾਦੇ ਦੇ ਆਗਮਨ ਦੀ ਖ਼ੁਸ਼ੀ ਵਿੱਚ ਇੱਕ ਛੇ-ਹਰਟਾ ਖੂਹ ਲਗਵਾਇਆ ਇਸ ਕਰਕੇ ਅਸਥਾਨ ਨੂੰ ਛੇਹਰਟਾ ਸਾਹਿਬ (ਛੇਹਾਟਾ)ਕਹਿੰਦੇ ਨੇ
ਜੰਮਿਆ ਪੂਤੁ ਭਗਤੁ ਗੋਵਿੰਦ ਕਾ ॥
ਪ੍ਰਗਟਿਆ ਸਭ ਮਹਿ ਲਿਖਿਆ ਧੁਰ ਕਾ ॥ ਰਹਾਉ ॥
🌹🌹
ਵਡਾਲੀ ਪਿੰਡ ਛੇਵੇਂ ਪਾਤਸ਼ਾਹ ਦੇ ਬਚਪਨ ਦੇ ਕੁੱਝ ਸਾਲ ਬਤੀਤ ਹੋਇ ਰਿਸ਼ਤੇ ਵਿੱਚ ਸਤਿਗੁਰਾਂ ਦਾ ਤਾਇਆ ਲੱਗਣ ਵਾਲੇ #ਪ੍ਰਿਥੀ_ਚੰਦ ਨੇ ਗੁਰੂ ਪੱਤਰ ਉਪਰ ਕਈ ਜਾਨਲੇਵਾ ਹਮਲੇ ਕੀਤੇ ਦਾਈ ਨੂੰ ਜ਼ਹਿਰ ਦੇ ਕੇ ਮਾਰਨ ਲਈ ਭੇਜਿਆ ਸਪੇਰਾ ਭੇਜਿਆ ਸਾਥੀ ਦੇ ਰਾਹੀਂ ਜ਼ਹਿਰ ਦੇਣ ਦਾ ਯਤਨ ਕੀਤਾ ਇਕ ਬ੍ਰਾਹਮਣ ਰਾਹੀਂ ਵੀ ਦਹੀਂ ਵਿੱਚ ਜ਼ਹਿਰ ਮਿਲਾ ਕੇ ਖਵਾਉਣ ਦਾ ਯਤਨ ਕੀਤਾ ਪਰ ਸਭ ਵਿਅਰਥ ਗਿਆ ਗੁਰੂ ਅਰਜਨ ਦੇਵ ਮਹਾਰਾਜ ਨੇ ਹਰ ਵੇਲੇ ਸ਼ੁਕਰਾਨਾ ਹੀ ਕੀਤਾ
🌹🌹
ਛੇਵੇਂ ਪਾਤਸ਼ਾਹ ਨੂੰ ਬਚਪਨ ਦੇ ਵਿੱਚ ਸੀਤਲਾ( ਚੇਚਕ )ਦਾ ਰੋਗ ਵੀ ਹੋਇਆ ਦਵਾਈਅਾ ਅਤੇ ਦੁਆਵਾਂ ਦੇ ਨਾਲ ਰੋਗ ਦੂਰ ਹੋਇਆ ਪੰਜਵੇਂ ਪਾਤਸ਼ਾਹ ਨੇ ਸ਼ੁਕਰਾਨੇ ਦੇ ਸ਼ਬਦ ਉਚਾਰੇ
ਸੀਤਲਾ ਤੇ ਰਖਿਆ ਬਿਹਾਰੀ ॥
ਪਾਰਬ੍ਰਹਮ ਪ੍ਰਭ ਕਿਰਪਾ ਧਾਰੀ ॥੧॥
🌹🌹
ਫਿਰ ਬਚਪਨ ਐਸਾ ਤਾਪ ਚੜ੍ਹਿਆ ਜੋ ਬੜਾ ਨੁਕਸਾਨ-ਦਾਇਕ ਹੋ ਸਕਦਾ ਸੀ ਪਰ ਗੁਰੂ ਕ੍ਰਿਪਾ ਨਾਲ ਉਹ ਵੀ ਲੱਥ ਗਿਆ ਪੰਜਵੇਂ ਪਾਤਸ਼ਾਹ ਫਿਰ ਸ਼ੁਕਰਾਨਾ ਕੀਤਾ
ਧਾਰਿ ਕ੍ਰਿਪਾ ਪ੍ਰਭ ਹਾਥ ਦੇ ਰਾਖਿਆ
ਹਰਿ ਗੋਵਿਦੁ ਨਵਾ ਨਿਰੋਆ ॥੧॥ ਰਹਾਉ ॥
🌹🌹
ਛੇਵੇਂ ਪਾਤਸ਼ਾਹ ਨੂੰ ਥੋੜ੍ਹ ਵੱਡੇ ਹੋਇਆ ਦੇਖ ਪੜ੍ਹਨ ਦੇ ਲਈ ਬਾਬਾ ਬੁੱਢਾ ਜੀ ਦੇ ਕੋਲ ਭੇਜਿਆ ਬਾਬਾ ਜੀ ਕੋਲੋਂ ਅੱਖਰੀ ਵਿੱਦਿਆ ਤੇ ਸ਼ਸਤਰ ਵਿੱਦਿਆ ਸਿੱਖੀ ਯੁੱਧ ਦੇ ਕੁੱਝ ਦਾਅ ਪੇਚ ਤੇ ਘੋੜ ਸਵਾਰੀ ਭਾਈ ਜੇਠਾ ਜੀ ਭਾਈ ਪਿਰਾਗਾ ਜੀ ਤੇ ਭਾਈ ਗੰਗਾ ਸਹਿਗਲ ਜੀ ਕੋਲੋਂ ਵੀ ਸਿੱਖੀ
ਛੇਵੇਂ ਗੁਰਦੇਵ ਦੇ ਤਿੰਨ ਵਿਆਹ ਹੋਏ ਮਾਤਾ ਦਮੋਦਰੀ ਜੀ ਮਾਤਾ ਮਰਵਾਹੀ ਜੀ ਮਾਤਾ ਨਾਨਕੀ ਜੀ ਨਾਲ
ਆਪ ਜੀ ਦੇ ਛੇ ਔਲਾਦਾਂ ਸੀ ਪੰਜ ਪੁੱਤਰ ਬਾਬਾ ਗੁਰਦਿੱਤਾ ਜੀ ਬਾਬਾ ਸੂਰਜ ਮੱਲ ਬਾਬਾ ਅਣੀਰਾਏ ਬਾਬਾ ਅਟੱਲ ਰਾਇ ਤੇ ਗੁਰੂ ਤੇਗ ਬਹਾਦਰ ਜੀ ਇਕ ਪੁੱਤਰੀ ਬੀਬੀ ਵੀਰੋ ਜੀ ਸਨ
🌹🌹
ਪੰਜਵੇਂ ਪਾਤਸ਼ਾਹ ਦੀ ਸ਼ਹਾਦਤ ਤੋਂ ਬਾਅਦ ਗੁਰਤਾ ਗੱਦੀ ਤੇ ਬਿਰਾਜਮਾਨ ਹੋਏ ਤਾਂ ਦੋ ਸ੍ਰੀ ਸਾਹਿਬਾਂ ਮੀਰੀ ਤੇ ਪੀਰੀ ਦੀਆਂ ਧਾਰਨ ਕੀਤੀਆਂ ਸਿੱਖਾਂ ਨੂੰ ਕਿਹਾ ਸਾਡੀ ਖ਼ੁਸ਼ੀ ਲੈਣੀ ਹੈ ਤਾਂ ਘੋੜੇ ਅਤੇ ਸ਼ਸਤਰ ਲੈ ਕੇ ਆਉਣਾ ਜਵਾਨੀਆਂ ਭੇਟ ਕਰੋ ( ਭਾਵ ਸੈਨਾ ਵਿੱਚ ਭਰਤੀ ਹੋਣਾ ) ਫਿਰ ਉੱਚਾ ਤਖ਼ਤ ਬਣਾਇਆ ਜਿਸ ਨੂੰ ਅਕਾਲ ਤਖ਼ਤ ਦਾ ਨਾਮ ਦਿੱਤਾ ਜਿੱਥੇ ਬੈਠ ਕੇ ਛੇਵੇਂ ਪਾਤਸ਼ਾਹ ਸ਼ਾਮ ਨੂੰ ਦੀਵਾਨ ਸਜਾਉਂਦੇ ਸਿਖਾਂ ਚ ਸੂਰਮਤਾਈ ਪ੍ਰਗਟ ਕਰਨ ਦੇ ਲਈ ਭਾਈ ਨੱਥਾ ਤੇ ਅਬਦੁੱਲਾ ਜੀ ਨੂੰ ਢਾਡੀ ਵਾਰਾਂ ਗਾਇਨ ਕਰਨ ਦਾ ਹੁਕਮ ਹੋਇਆ ਢਾਡੀ ਪਰੰਪਰਾ ਦੇ ਦਾਤੇ ਛੇਵੇਂ ਪਾਤਸ਼ਾਹ ਹੀ ਨੇ ਇੱਥੇ ਹੀ ਬੈਠ ਕੇ ਪਾਤਸ਼ਾਹ ਜੀ ਸਿੱਖਾਂ ਦੇ ਇਲਾਕਾ ਨਿਵਾਸੀਆਂ ਦੇ ਝਗੜਿਆਂ ਦਾ ਫ਼ੈਸਲਾ ਵੀ ਕਰਦੇ ਇਹ ਨਿਡਰਤਾ ਤੇ ਆਜ਼ਾਦੀ ਭਰੀ ਜ਼ਿੰਦਗੀ ਸਮੇਂ ਦੀ ਹਕੂਮਤ ਨੂੰ ਕਿਵੇਂ ਬਰਦਾਸ਼ਤ ਹੋ ਸਕਦੀ ਸੀ ਇਸ ਲਈ ਜਹਾਂਗੀਰ ਨੇ ਸਤਿਗੁਰਾਂ ਨੂੰ ਗਵਾਲੀਅਰ ਦੇ ਕਿਲ੍ਹੇ ਵਿੱਚ ਕੈਦ ਰੱਖਿਆ ਕੁਝ ਅਰਸੇ ਬਾਅਦ 52 ਬਵੰਜਾ ਰਾਜਿਆਂ ਨੂੰ ਨਾਲ ਲੈ ਕੇ ਰਿਹਾਅ ਹੋਏ ਸਤਿਗੁਰਾਂ ਦੇ ਨਾਮ ਨਾਲ ਸ਼ਬਦ ਜੁੜਿਆ #ਦਾਤਾ_ਬੰਦੀਛੋੜ
🌹🌹
ਸਤਿਗੁਰੂ ਜੀ ਸਰੀਰਕ ਤੌਰ ਤੇ ਇੰਨੇ ਬਲਵਾਨ ਸੀ ਕਿ ਇਕ ਘੋੜਾ ਲੰਬਾ ਸਮਾਂ ਸਵਾਰੀ ਨਹੀਂ ਸੀ ਚੱਲਦਾ ਇਸ ਲਈ ਇੱਕ ਘੋੜਾ ਨਾਲ ਖਾਲੀ ਚੱਲਦਾ ਸੀ ਜੋ ਰਸਤੇ ਵਿੱਚ ਬਦਲਿਆ ਜਾਂਦਾ ਸੀ ਭਾਈ ਗੁਰਦਾਸ ਜੀ ਲਿਖਦੇ ਨੇ
ਦਲਭੰਜਨ ਗੁਰੁ ਸੂਰਮਾ
ਵਡ ਜੋਧਾ ਬਹੁ ਪਰਉਪਕਾਰੀ ॥
🌹🌹
ਜਹਾਂਗੀਰ ਦੀ ਮੌਤ ਤੋਂ ਬਾਅਦ ਦਿੱਲੀ ਤਖ਼ਤ ਤੇ ਉਸ ਦਾ ਪੁੱਤਰ ਸ਼ਾਹਜਹਾਨ ਬੈਠਾ ਜਿਸ ਦੀ ਹਕੂਮਤ ਸਮੇਂ ਛੇਵੇਂ ਗੁਰਦੇਵ ਦੇ ਨਾਲ ਚਾਰ ਭਾਰੇ ਜੰਗਾਂ ਹੋਈਆਂ ਅੰਮ੍ਰਿਤਸਰ , ਹਰਗੋਬਿੰਦਪੁਰ (ਗੁਰਦਾਸਪੁਰ ਚ) , ਮਹਿਰਾਜ (ਮਾਲਵੇ ਚ)ਤੇ ਕਰਤਾਰਪੁਰ ਸਾਹਿਬ (ਜਲੰਧਰ ਨੇੜੇ) ਚੌਹਾਂ ਦੇ ਵਿਚ ਗੁਰਦੇਵ ਪਾਤਸ਼ਾਹ ਦੀ ਫਤੇ ਹੋਈ ਛੇਵੇਂ ਪਾਤਸ਼ਾਹ ਨੇ ਸਿੱਖੀ ਨੂੰ ਨਵਾਂ ਰੂਪ ਦਿੱਤਾ ਨਵਾਂ ਜਜ਼ਬਾ ਭਰਿਅਾ ਮਨ ਦੇ ਵਿਕਾਰਾਂ ਦੇ ਨਾਲ ਨਾਲ ਬਾਹਰ ਦੇ ਜ਼ੁਲਮ ਨਾਲ ਲੜਨ ਦਾ ਵੀ ਵੱਲ ਤੇ ਬਲ ਬਖ਼ਸ਼ਿਆ ਬਾਣੀ ਦੇ ਨਾਲ ਸ਼ਸਤਰ ਵੀ ਬਖਸ਼ਿਸ਼ ਕੀਤੇ ਕੀਰਤਨ ਦੇ ਨਾਲ ਢਾਡੀ ਵਾਰਾਂਬਬਖ਼ਸ਼ੀਆਂ ਹਰਿਮੰਦਰ ਦੇ ਨਾਲ ਅਕਾਲ ਤਖ਼ਤ ਬਖ਼ਸ਼ਿਸ਼ ਕੀਤਾ
ਮੀਰੀ ਪੀਰੀ ਦੇ ਮਾਲਕ ਧੰਨ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀਆਂ #ਲੱਖ_ਲੱਖ_ਵਧਾਈਆਂ
🌹🌹🌹🌹🌹
ਮੇਜਰ ਸਿੰਘ
ਗੁਰੂ ਕਿਰਪਾ ਕਰੇ


Share On Whatsapp

Leave a Reply




top